ਡੀ. ਸੀ. ਦਫ਼ਤਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਸ਼ੁਰੂ

ਫ਼ਿਰੋਜ਼ਪੁਰ, 20 ਮਾਰਚ (ਕੁਲਬੀਰ ਸਿੰਘ ਸੋਢੀ)- ਬੀਤੇ ਦਿਨ ਸ਼ੰਭੂ ਤੇ ਖਨੌਰੀ ਵਿਖੇ ਚੱਲ ਰਹੇ ਕਿਸਾਨੀ ਮੰਗਾਂ ਲਈ ਸ਼ਾਂਤਮਈ ਧਰਨਿਆਂ ਨੂੰ ਸਰਕਾਰ ਵਲੋਂ ਚੁੱਕਣ ਮੌਕੇ ਕੁਝ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ, ਜਿਨ੍ਹਾਂ ਦੀ ਬਿਨਾਂ ਸ਼ਰਤ ਰਿਹਾਈ ਕਰਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਸੀ. ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।