ਸੰਯੁਕਤ ਕਿਸਾਨ ਮੋਰਚੇ ਵਲੋਂ ਵਿਰੋਧ ਪ੍ਰਦਰਸ਼ਨ

ਓਠੀਆ, (ਅੰਮ੍ਰਿਤਸਰ), 20 ਮਾਰਚ (ਗੁਰਵਿੰਦਰ ਸਿੰਘ ਛੀਨਾ)- ਕਿਸਾਨਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਪਿਛਲੇ ਲੰਬੇ ਸਮੇਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਸ਼ਾਂਤਮਈ ਢੰਗ ਨਾਲ ਲਗਾਏ ਗਏ ਧਰਨੇ ਨੂੰ ਬੀਤੀ ਰਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਨਿਖੇੜਣ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਖਜ਼ਾਨਚੀ ਮੇਜਰ ਸਿੰਘ ਖੜਿਆਲ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕਸਬਾ ਓਠੀਆ ਵਿਖੇ ਵੱਡੀ ਗਿਣਤੀ ਵਿਚ ਹਾਜ਼ਰ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।