ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਪੁਲਿਸ ਕਾਰਵਾਈ ਦੀ ਕਰਦੇ ਹਾਂ ਨਿੰਦਾ - ਸੁਖਪਾਲ ਖਹਿਰਾ


ਚੰਡੀਗੜ੍ਹ, 20 ਮਾਰਚ-ਭੁਲੱਥ ਤੋਂ ਵਿਧਾਇਕ ਅਤੇ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ 'ਤੇ ਬੁਲਡੋਜ਼ਰ ਨੀਤੀ ਅਪਣਾਉਣ ਦਾ ਦੋਸ਼ ਲਗਾਇਆ। ਚੰਡੀਗੜ੍ਹ ਵਿਚ ਕਾਂਗਰਸ ਭਵਨ ’ਚ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਦੇ ਨਾਲ ਖਹਿਰਾ ਨੇ ਸ਼ਾਂਤੀਪੂਰਨ ਕਿਸਾਨਾਂ ਉਤੇ ਹੋਈ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਉਨ੍ਹਾਂ ਵਾਅਦਿਆਂ ਦੀ ਪੂਰਤੀ ਦੀ ਮੰਗ ਕਰ ਰਹੇ ਸਨ ਜੋ ਪ੍ਰਧਾਨ ਮੰਤਰੀ ਨੇ ਖੁਦ ਕੀਤੇ ਸਨ।