JALANDHAR WEATHER

ਸ਼ੱਕੀ ਹਾਲਾਤ 'ਚ ਕਚਹਿਰੀ ਦੀ ਛੱਤ ਤੋਂ ਡਿੱਗੀ ਲੜਕੀ, ਹੋਈ ਮੌਤ

ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸਥਿਤ ਵਕੀਲਾਂ ਵਾਲੇ ਚੈਂਬਰ ਦੀ ਸੱਤਵੀਂ ਮੰਜ਼ਿਲ ਤੋਂ ਸ਼ੱਕੀ ਹਾਲਾਤ 'ਚ ਇਕ ਲੜਕੀ ਦੇ ਹੇਠਾਂ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਲਿਜਾਂਦਾ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਚੌਕੀ ਕਚਹਿਰੀ ਦੇ ਇੰਚਾਰਜ ਸੁਭਾਸ਼ ਚੰਦ ਨੇ ਦੱਸਿਆ ਕਿ ਲੜਕੀ ਸੱਤਵੀਂ ਜਾਂ ਅੱਠਵੀਂ ਮੰਜ਼ਿਲ ਤੋਂ ਡਿੱਗੀ ਲੱਗਦੀ ਹੈ। ਹਾਲਾਂਕਿ ਘਟਨਾ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਸਕਿਆ, ਜਿਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ