JALANDHAR WEATHER

ਪੁਲਿਸ ਕਾਰਵਾਈ ਦੇ ਖਿਲਾਫ਼ ਧਰਨੇ ’ਤੇ ਬੈਠੇ ਕਿਸਾਨ ਚੱਕੇ

ਮਮਦੋਟ, (ਫ਼ਿਰੋਜ਼ਪੁਰ), 20 ਮਾਰਚ (ਸੁਖਦੇਵ ਸਿੰਘ ਸੰਗਮ)- ਬੀਤੇ ਕੱਲ੍ਹ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨੀ ਧਰਨਾ ਚੁਕਵਾਉਣ ਲਈ ਕੀਤੀ ਗਈ ਪੁਲਿਸ ਕਾਰਵਾਈ ਦੇ ਰੋਸ ਵਜੋਂ ਅੱਜ ਕੁਝ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ ’ਤੇ ਪਿੰਡ ਭੂਰੇ ਕਲਾਂ ਵਿਖੇ ਜਾਮ ਲਾ ਕੇ ਧਰਨਾ ਦਿੱਤਾ ਜਾ ਰਿਹਾ ਸੀ, ਜਿਵੇਂ ਹੀ ਇਸ ਧਰਨੇ ਦੀ ਭਿਣਕ ਪੁਲਿਸ ਪ੍ਰਸ਼ਾਸਨ ਨੂੰ ਲੱਗੀ ਤਾਂ ਪੁਲਿਸ ਵਲੋਂ ਸਖ਼ਤ ਕਰਦਿਆਂ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਵੱਖ ਵੱਖ ਥਾਣਿਆਂ ਵਿਚ ਭੇਜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ