ਸੁਨਾਮ ਵਿਖੇ ਇਕ ਵਿਅਕਤੀ ਤੇ ਮਹਿਲਾ ਨੇ ਕੀਤੀ ਖੁਦਕੁਸ਼ੀ
.jpg)
ਸੁਨਾਮ, ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ, ਹਰੀਸ਼ ਗੱਖੜ)-ਸਥਾਨਕ ਕੱਚਾ ਪਹਾ ਵਿਖੇ ਇਕ ਵਿਅਕਤੀ ਅਤੇ ਮਹਿਲਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਦੱਸਣਯੋਗ ਹੈ ਕਿ ਇਨ੍ਹਾਂ ਦਾ ਕਿਸੇ ਵਿਅਕਤੀ ਨਾਲ ਜਾਇਦਾਦ ਦਾ ਵਿਵਾਦ ਚੱਲ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਪ੍ਰਤੀਕ ਜਿੰਦਲ ਨੇ ਦੱਸਿਆ ਕਿ ਕੱਚਾ ਪਹਾ ਵਿਖੇ ਇਨ੍ਹਾਂ ਬੁੱਧਵਾਰ ਰਾਤ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਅਤੇ ਦੋਵਾਂ ਨੂੰ ਪਹਿਲਾਂ ਸਿਵਲ ਹਸਪਤਾਲ ਸੁਨਾਮ ਵਿਖੇ ਇਲਾਜ ਲਈ ਲਿਆਂਦਾ ਗਿਆ ਪਰ ਇਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਜਿਥੇ ਦੋਵਾਂ ਨੇ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਕੋਲੋਂ ਮਿਲੇ ਸੁਸਾਈਡ ਨੋਟ ਵਿਚ ਦੋਸ਼ ਲਗਾਇਆ ਗਿਆ ਕਿ ਕੁਝ ਲੋਕਾਂ ਨੇ ਧੱਕੇ ਨਾਲ ਉਨ੍ਹਾਂ ਦੀ ਜਾਇਦਾਦ ਆਪਣੇ ਨਾਂਅ ਕਰਵਾ ਲਈ ਹੈ ਅਤੇ ਪੁਲਿਸ ਅਧਿਕਾਰੀਆਂ ਨੇ ਸੁਸਾਈਡ ਨੋਟ ਦੇ ਆਧਾਰ ਉਤੇ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।