ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਪ੍ਰਦਰਸ਼ਨ

ਮਜੀਠਾ (ਅੰਮ੍ਰਿਤਸਰ), 20 ਮਾਰਚ (ਜਗਤਾਰ ਸਿੰਘ ਸਹਿਮੀ)-ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਲਗਾਏ ਗਏ ਧਰਨੇ ਨੂੰ ਪੰਜਾਬ ਪੁਲਿਸ ਵਲੋਂ ਨਿਖੇੜਣ ਲਈ ਬੀਤੀ ਰਾਤ ਕੀਤੀ ਗਈ ਵੱਡੀ ਕਾਰਵਾਈ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਜਥੇਬੰਦੀ ਦੇ ਚੀਫ ਆਰਗੇਨਾਈਜ਼ਰ ਸਵਿੰਦਰ ਪਾਲ ਮੋਲੋਵਾਲੀ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਨਾਗ ਕਲਾਂ ਦੀ ਅਗਵਾਈ ਵਿਚ ਹਲਕਾ ਮਜੀਠਾ ਦੇ ਪਿੰਡ ਨਾਗ ਕਲਾਂ ਵਿਖੇ ਵੱਡੀ ਗਿਣਤੀ ਵਿਚ ਹਾਜ਼ਰ ਹੋ ਕੇ ਨਾਅਰੇਬਾਜ਼ੀ ਕੀਤੀ।