JALANDHAR WEATHER

ਖਨੌਰੀ ਤੇ ਸ਼ੰਭੂ ਬਾਰਡਰ 'ਤੇ ਪੁਲਿਸ ਵਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰ ਦਾ ਕੀਤਾ ਘਾਣ - ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਭਾਰੀ ਪੁਲਿਸ ਬਲ ਨਾਲ ਐਮ.ਐੱਸ.ਪੀ. ਉਤੇ ਕਾਨੂੰਨੀ ਗਾਰੰਟੀ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਖਨੌਰੀ ਅਤੇ ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨੀ ਮੋਰਚਿਆਂ ਉਤੇ ਬੈਠੇ ਕਿਸਾਨਾਂ ਉਤੇ ਰਾਤ ਸਮੇਂ ਕੀਤੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਦੇ ਵਜ਼ੀਰਾਂ ਨਾਲ ਮੀਟਿੰਗ ਉਪਰੰਤ ਵਾਪਸ ਮੋਰਚਿਆਂ ਨੂੰ ਪਰਤ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ ਹੋਰਨਾਂ ਨੂੰ ਗ੍ਰਿਫ਼ਤਾਰ ਤੇ ਕਿਸਾਨੀ ਮੋਰਚਿਆਂ ਨੂੰ ਮਲੀਆਮੇਟ ਕਰਕੇ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 400 ਦਿਨਾਂ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਅਮਨ-ਅਮਾਨ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ ਤੇ ਹਜ਼ਾਰਾਂ ਦੀ ਤਾਦਾਦ ਵਿਚ ਪੁਲਿਸ ਫੋਰਸ ਵਲੋਂ ਇਕੱਤਰ ਹੋ ਕੇ ਦੋਵਾਂ ਬਾਰਡਰਾਂ ਉਤੇ ਬੈਠੇ ਕਿਸਾਨਾਂ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕਰਕੇ ਲੋਕਤੰਤਰ ਦਾ ਸ਼ਰੇਆਮ ਘਾਣ ਕੀਤਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ