ਕੈਬਨਿਟ ਦੀ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

ਚੰਡੀਗੜ੍ਹ, 20 ਮਾਰਚ (ਦਵਿੰਦਰ)-ਕੈਬਨਿਟ ਦੀ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੈਸ ਕਾਨਫਰੰਸ ਹੋਈ। ਇਸ ਦੌਰਾਨ ਉਨ੍ਹਾਂ ਕਿਹਾ ਕਿ 28 ਮਾਰਚ ਤਕ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਹੋਵੇਗਾ। 2025-26 ਦਾ ਸਾਲਾਨਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿਚ 2025-26 ਦੇ ਬਜਟ ਨੂੰ ਪੇਸ਼ ਕਰਨ ਲਈ ਵਿਚਾਰ-ਵਟਾਂਦਰੇ ਹੋਏ। 27 ਮਾਰਚ ਨੂੰ ਬਜਟ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਬਜਟ ਨੂੰ ਅੱਜ ਦੀ ਕੈਬਨਿਟ ਵਿਚ ਪ੍ਰਵਾਨਗੀ ਦਿੱਤੀ ਗਈ ਹੈ। ਇਹ ਬਜਟ ਮਾਣਯੋਗ ਗਵਰਨਰ ਪੰਜਾਬ ਨੂੰ ਵੀ ਭੇਜਿਆ ਜਾਵੇਗਾ।