ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲਿਆਂਦਾ ਗਿਆ ਪੰਜਾਬ


ਅਜਨਾਲਾ, (ਅੰਮ੍ਰਿਤਸਰ), 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਐਨ.ਐਸ.ਏ. ਖਤਮ ਹੋਣ ਉਪਰੰਤ ਉਨ੍ਹਾਂ ਨੂੰ ਟਰਾਂਜਿਟ ਰਿਮਾਂਡ ’ਤੇ ਡਿਬਰੂਗੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ। ਟਰਾਂਜਿਟ ਰਿਮਾਂਡ ’ਤੇ ਪੰਜਾਬ ਲਿਆਂਦੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਹਰਜੀਤ ਸਿੰਘ ਚਾਚਾ, ਦਲਜੀਤ ਸਿੰਘ ਕਲਸੀ, ਬੇਅੰਤ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ ਰਾਊਕੇ ਅਤੇ ਗੁਰਿੰਦਰ ਸਿੰਘ ਗੁਰੀ ਔਜਲਾ ਨੂੰ ਅੱਜ ਫਰਵਰੀ 2023 ਵਿਚ ਥਾਣਾ ਅਜਨਾਲਾ ’ਚ ਹੋਈ ਹਿੰਸਾ ਮਾਮਲੇ ਵਿਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਅਜਨਾਲਾ ਅਦਾਲਤ ਦੇ ਬਾਹਰ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ।