ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਅਦਾਲਤ ’ਚ ਕੀਤਾ ਪੇਸ਼

ਅਜਨਾਲਾ, (ਅੰਮ੍ਰਿਤਸਰ), 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਐਨ.ਐਸ.ਏ. ਖ਼ਤਮ ਹੋਣ ਉਪਰੰਤ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਟਰਾਂਜਿਟ ਰਿਮਾਂਡ ’ਤੇ ਲਿਆ ਕੇ ਫਰਵਰੀ 2023 ਵਿਚ ਥਾਣਾ ਅਜਨਾਲਾ ਹਿੰਸਾ ਮਾਮਲੇ ਵਿਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਉਪਰੰਤ ਅਜਨਾਲਾ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਵਕੀਲ ਹਰਪਾਲ ਸਿੰਘ ਖਾਰਾ ਤੇ ਹੋਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਤੇ ਹੋਰ ਪਰਿਵਾਰਕ ਮੈਂਬਰ ਵੀ ਅਜਨਾਲਾ ਪਹੁੰਚੇ ਹੋਏ ਹਨ।