ਟਰੈਵਲ ਏਜੰਟ ਤੋਂ ਫਿਰੋਤੀ ਮੰਗਣ ਵਾਲੇ ਤਿੰਨ ਨੌਜਵਾਨ ਪੁਲਿਸ ਮੁਕਾਬਲੇ ਤੋਂ ਬਾਅਦ ਕਾਬੂ

ਲੁਧਿਆਣਾ, 21 ਮਾਰਚ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਧਾਦਰਾ ਰੋਡ ’ਤੇ ਬੀਤੀ ਅੱਧੀ ਰਾਤ ਹੋਏ ਪੁਲਿਸ ਮੁਕਾਬਲੇ ਦੌਰਾਨ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਹ ਤਿੰਨੋਂ ਨੌਜਵਾਨ ਟਰੈਵਲ ਏਜੰਟ ਪਾਸੋਂ ਫਿਰੋਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੂੰ ਲੋੜੀਂਦੇ ਸਨ। ਇਨ੍ਹਾਂ ਤਿੰਨਾਂ ਦੀਆ ਲੱਤਾਂ ’ਤੇ ਗੋਲੀਆਂ ਲੱਗੀਆਂ ਹਨ ਅਤੇ ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।