JALANDHAR WEATHER

ਖਨੌਰੀ ਬਾਰਡਰ ਤੋਂ ਗ੍ਰਿਫਤਾਰ 150 ਕਿਸਾਨ ਦੇਰ ਰਾਤ ਪਹੁੰਚਾਏ ਨਾਭਾ ਜੇਲ੍ਹ

ਨਾਭਾ, (ਪਟਿਆਲਾ), 21 ਮਾਰਚ (ਜਗਨਾਰ ਸਿੰਘ ਦੁਲੱਦੀ)- ਪਿਛਲੇ ਦਿਨੀਂ ਜੋ ਪੰਜਾਬ ਪੁਲਿਸ ਵਲੋਂ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਨੂੰ ਖੁਲਵਾਉਣ ਲਈ ਕਾਰਵਾਈ ਕੀਤੀ ਗਈ ਸੀ, ਉਸ ਦੌਰਾਨ ਵੱਡੀ ਗਿਣਤੀ ’ਚ ਬਾਰਡਰਾਂ ’ਤੇ ਬੈਠੇ ਧਰਨਾਕਾਰੀ ਕਿਸਾਨਾਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤਹਿਤ ਖਨੌਰੀ ਬਾਰਡਰ ਤੋਂ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ’ਚੋਂ ਕਰੀਬ 150 ਕਿਸਾਨਾਂ ਨੂੰ ਪਿਛਲੀ ਦੇਰ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿਚ ਪਹੁੰਚਾ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ