ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵਲੋਂ ਸਦਨ ’ਚ ਹੰਗਾਮਾ
ਚੰਡੀਗੜ੍ਹ, 21 ਮਾਰਚ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿਚ ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਕਾਂਗਰਸੀ ਵਿਧਾਇਕਾਂ ਵਲੋਂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਦਨ ਵਿਚ ਰੌਲਾ ਰੱਪਾ ਪੈ ਗਿਆ। ਇਸ ਮਗਰੋਂ ਉਨ੍ਹਾਂ ਸਦਨ ’ਚੋਂ ਵਾਕ ਆਊਟ ਕਰ ਦਿੱਤਾ।