JALANDHAR WEATHER

ਪੁਲਿਸ ਮੁਕਾਬਲੇ ਵਿਚ ਗੈਂਗਸਟਰ ਜ਼ਖਮੀ

ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ), 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਰਿਕਵਰੀ ਲਈ ਲਿਜਾਂਦੇ ਸਮੇਂ ਗੈਂਗਸਟਰ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਇਹ ਘਟਨਾ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁੱਟਰ ਵਿਖੇ ਦੀ ਹੈ। ਜਵਾਬੀ ਫਾਇਰਿੰਗ ’ਚ ਗੈਂਗਸਟਰ ਕੁਲਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਭੋਮਾ ਬੋਝਾ ਜ਼ਖਮੀ ਹੋਇਆ ਹੈ ਤੇ ਉਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਐਂਮਰਜੈਸੀ ਵਿਭਾਗ ’ਚ ਦਾਖਲ ਕਰਵਾਇਆ ਗਿਆ ਹੈ। ਉਕਤ ਗੈਂਗਸਟਰ ਨੂੰ ਬੀਤੇ ਸਮੇਂ ਦੌਰਾਨ ਪਿੰਡ ਖੱਬੇ ਰਾਜਪੂਤਾਂ ਵਿਖੇ ਇਕ ਖੇਡ ਸਮਾਗਮ ਦੌਰਾਨ ਗੋਲੀਆਂ ਚਲਾਉਣ ਦੇ ਦੋਸ਼ ਹੇਠ ਪੁਲਿਸ ਨੇ ਗਿ੍ਰਫ਼ਤਾਰ ਕੀਤਾ ਹੋਇਆ ਸੀ। ਜ਼ਿਕਰਯੋਗ ਹੈ ਕਿ ਇਸ ਖੇਡ ਸਮਾਗਮ ਦੌਰਾਨ 13 ਸਾਲਾ ਖਿਡਾਰੀ ਦੀ ਮੌਤ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ