ਅਸੀਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਕੀਤਾ ਹੈ ਫੈਸਲਾ- ਰਾਜਾ ਵੜਿੰਗ

ਚੰਡੀਗੜ੍ਹ, 21 ਮਾਰਚ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ, ਸੂਬਾ ਸਰਕਾਰ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕਰ ਰਹੀ ਹੈ ਅਤੇ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਨਹੀਂ ਕਰ ਰਹੀ ਹੈ।