ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਰਜਿਸਟਰੀਆਂ ਦਾ ਮੁੱਦਾ

ਚੰਡੀਗੜ੍ਹ, 21 ਮਾਰਚ-ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਨੇ ਰਜਿਸਟਰੀਆਂ ਦਾ ਮੁੱਦਾ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੌਰਾਨ ਉਠਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਰਜਿਸਟਰੀਆਂ ਦੀ ਛਪਾਈ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।