ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਨਹੀਂ ਕਰਨਗੇ ਕਿਸਾਨ

ਚੰਡੀਗੜ੍ਹ, 21 ਮਾਰਚ- ਕਿਸਾਨ ਜਥੇਬੰਦੀਆਂ ਵਲੋਂ ਐਲਾਨ ਕੀਤਾ ਗਿਆ ਕਿ ਉਹ ਅੱਜ ਪੰਜਾਬ ਸਰਕਾਰ ਨਾਲ ਮੀਟਿੰਗ ਨਹੀਂ ਕਰਨਗੇ। ਇਸ ਦੇ ਨਾਲ ਹੀ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ 26 ਨੂੰ ਵਿਧਾਨ ਸਭਾ ਵੱਲ ਮਾਰਚ ਵੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 28 ਮਾਰਚ ਨੂੰ ਸਾਰੇ ਡੀ.ਸੀ. ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ 11 ਵਜੇ ਮੰਗ ਪੱਤਰ ਸੌਂਪਿਆ ਜਾਵੇਗਾ ਤੇ 24 ਮਾਰਚ ਨੂੰ ਸਾਰੀਆਂ ਜਥੇਬੰਦੀਆਂ ਦੀ ਇਕ ਮੀਟਿੰਗ ਹੋਵੇਗੀ। ਆਗੂਆਂ ਨੇ ਅੱਗੇ ਕਿਹਾ ਕਿ 28 ਮਾਰਚ ਨੂੰ ਜਬਰ ਵਿਰੋਧੀ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ ਮੀਟਿੰਗ ਕਰਨ ਲਈ ਤਿਆਰ ਹਾਂ ਪਰ ਪਹਿਲਾਂ ਸਰਕਾਰ ਪੰਜਾਬ ਦਾ ਮਾਹੌਲ ਸ਼ਾਂਤ ਕਰੇ।