ਜੱਜ ਦੇ ਛੁੱਟੀ ’ਤੇ ਹੋਣ ਕਾਰਨ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਗਵਾਹੀ ਨਾ ਹੋਈ

ਮਾਨਸਾ, 21 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਦੇ ਛੁੱਟੀ ’ਤੇ ਹੋਣ ਕਰਕੇ ਮੂਸੇਵਾਲਾ ਹੱਤਿਆ ਮਾਮਲੇ ’ਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਅੱਜ ਅਦਾਲਤ ’ਚ ਗਵਾਹੀ ਨਹੀਂ ਹੋ ਸਕੀ। ਉਨ੍ਹਾਂ ਦੇ ਨਾਲ ਤਫਤੀਸ਼ੀ ਅਫ਼ਸਰ ਤੇ ਸੇਵਾ ਮੁਕਤ ਸਬ ਇੰਸਪੈਕਟਰ ਅੰਗਰੇਜ਼ ਸਿੰਘ ਦੀ ਗਵਾਹੀ ਵੀ ਹੋਣੀ ਸੀ। ਅਦਾਲਤ ਵਲੋਂ ਅਗਲੀ ਪੇਸ਼ੀ 11 ਅਪ੍ਰੈਲ ’ਤੇ ਪਾਈ ਗਈ ਹੈ। ਇਸ ਤੋਂ ਪਹਿਲਾਂ 28 ਫਰਵਰੀ ਨੂੰ ਬਾਰ ਐਸੋਸੀਏਸ਼ਨ ਮਾਨਸਾ ਦੀ ਚੋਣ ਹੋਣ ਕਰਕੇ ਸੁਣਵਾਈ ਨਹੀਂ ਹੋ ਸਕੀ ਜਦਕਿ ਉਸ ਤੋਂ ਪਹਿਲਾਂ ਬਲਕੌਰ ਸਿੰਘ ਦੀ ਸਿਹਤਯਾਬ ਨਾ ਹੋਣ ਕਰਕੇ 2 ਵਾਰ ਠੀਕ ਨਾ ਹੋਣ ਕਰ ਕੇ ਗਵਾਹੀ ਦੇਣ ਲਈ ਨਹੀਂ ਪਹੁੰਚੇ ਸਨ।