JALANDHAR WEATHER

ਅੱਡਾ ਮਾਹਲ ਵਿਖੇ ਦੋ ਹਥਿਆਰਬੰਦ ਵਿਅਕਤੀ ਦੁਕਾਨਦਾਰ ਨੂੰ ਗੋਲੀ ਮਾਰ ਕੇ ਫਰਾਰ

ਰਾਮ ਤੀਰਥ, 21 ਮਾਰਚ (ਧਰਵਿੰਦਰ ਸਿੰਘ ਔਲਖ)-ਅੱਜ ਦੁਪਹਿਰ ਕਰੀਬ 2 ਵਜੇ ਦੋ ਹਥਿਆਰਬੰਦ ਵਿਅਕਤੀ ਜੋ ਐਕਟਿਵਾ ਉਤੇ ਆਏ ਸਨ, ਕਰਿਆਨਾ ਸਟੋਰ ਦੇ ਮਾਲਕ ਸੁਖਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ, ਵਾਸੀ ਕੋਹਾਲੀ, ਹਾਲ ਵਾਸੀ ਮਾਹਲ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ। ਗੋਲੀ ਉਸਦੇ ਪੇਟ ਦੇ ਹੇਠਲੇ ਹਿੱਸੇ 'ਤੇ ਲੱਗੀ। ਜ਼ਖ਼ਮੀ ਨੌਜਵਾਨ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ 12 ਮਾਰਚ ਨੂੰ ਉਨ੍ਹਾਂ ਨੂੰ ਇਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਫੋਨ ਆਇਆ ਸੀ ਤੇ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਪਰ ਉਸ ਨੇ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਕਤ ਵਿਅਕਤੀਆਂ ਨੇ ਉਸਦੇ ਪਰਿਵਾਰ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਸੀ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਵੀ ਉਸ ਨੂੰ ਦੋ ਤਿੰਨ ਵਾਰ ਫੋਨ ਆਉਂਦੇ ਰਹੇ। ਅੱਜ ਜਦੋਂ ਉਨ੍ਹਾਂ ਦਾ ਬੇਟਾ ਸੁਖਵਿੰਦਰ ਸਿੰਘ ਦੁਕਾਨ ਉਤੇ ਬੈਠਾ ਸੀ ਤਾਂ ਦੋ ਨੌਜਵਾਨ ਐਕਟਿਵਾ ਉਤੇ ਸਵਾਰ ਹੋ ਕੇ ਆਏ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ। ਇਕ ਨੌਜਵਾਨ ਐਕਟਿਵਾ ਉਤੇ ਬੈਠਾ ਰਿਹਾ ਅਤੇ ਦੂਸਰਾ ਉੱਤਰ ਕੇ ਦੁਕਾਨ ਅੰਦਰ ਆਇਆ ਤੇ ਉਸ ਨੇ ਨੇੜੇ ਤੋਂ ਪਿਸਤੌਲ ਨਾਲ ਉਸ ਦੇ ਪੁੱਤਰ ਨੂੰ ਗੋਲੀ ਮਾਰੀ ਤੇ ਫਿਰ ਉਹ ਅੰਮ੍ਰਿਤਸਰ ਵੱਲ ਨੂੰ ਐਕਟਿਵਾ 'ਤੇ ਬੈਠ ਕੇ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਸੂਚਨਾ ਮਿਲਣ ਉਤੇ ਪੁਲਿਸ ਵੀ ਤੁਰੰਤ ਘਟਨਾ ਸਥਾਨ ਉਤੇ ਪਹੁੰਚ ਗਈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਨੂੰ ਖੰਗਾਲਿਆ ਜਾ ਰਿਹਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ