JALANDHAR WEATHER

ਕੇਂਦਰੀ ਜੇਲ ਫਤਾਹਪੁਰ ਵਿਖ਼ੇ ਪੁਲਿਸ ਅਧਿਕਾਰੀਆਂ ਵਲੋਂ ਚੈਕਿੰਗ

ਛੇਹਰਟਾ, 21 ਮਾਰਚ (ਪੱਤਰ ਪ੍ਰੇਰਕ)-ਕੇਂਦਰੀ ਜੇਲ ਫਤਾਹਪੁਰ ਵਿਖ਼ੇ ਅੱਜ ਸ਼ਸ਼ੀ ਪ੍ਰਭਾ ਦੁਵੇਦੀ ਆਈ.ਪੀ.ਐੱਸ. ਵਿਸ਼ੇਸ਼ ਡੀ.ਜੀ.ਪੀ. ਰੇਲਵੇ ਪੰਜਾਬ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਕਰੀਬ 150 ਮੁਲਾਜ਼ਮਾਂ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਜੇਲ ਫਤਾਹਪੁਰ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਜੇਲ ਵਿਚੋਂ ਜੇਕਰ ਕੁਝ ਮਿਲਦਾ ਹੈ ਤਾਂ ਉਸ ਸਬੰਧੀ ਸ਼ਾਮ ਤੱਕ ਪਤਾ ਲੱਗ ਜਾਵੇਗਾ ਕਿ ਜੇਲ ਵਿਚੋਂ ਕੁਝ ਮਿਲਿਆ ਹੈ ਕਿ ਨਹੀਂ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਕੇਂਦਰੀ ਜੇਲ ਦੇ ਜਿਹੜੇ ਮੁਲਾਜ਼ਮਾਂ ਦੀ ਸ਼ਮੂਲੀਅਤ ਸਾਹਮਣੇ ਆਈ ਸੀ, ਉਨ੍ਹਾਂ ਦੇ ਰਿਕਾਰਡ ਚੈੱਕ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜੇਲ ਵਿਚ ਕੰਮ ਕਰਨ ਵਾਲੇ ਤਿੰਨ ਮੁਲਾਜ਼ਮ ਵੀ ਫੜੇ ਗਏ ਸਨ, ਉਨ੍ਹਾਂ ਖਿਲਾਫ ਵੀ ਕਾਰਵਾਈ ਚੱਲ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ