ਲੱਖਾਂ ਰੁਪਏ ਦੀ ਡਰੱਗ ਮਨੀ, ਹੈਰੋਇਨ ਤੇ ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਡੇਰਾ ਬਾਬਾ ਨਾਨਕ, 21 ਮਾਰਚ (ਹੀਰਾ ਸਿੰਘ ਮਾਂਗਟ)-ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਕੈਪਸੂਲ, ਨਸ਼ੀਲੀਆਂ ਗੋਲੀਆਂ, ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ ਦੇ ਇਕ ਵਿਅਕਤੀ ਕੋਲੋਂ 3 ਲੱਖ 85 ਹਜ਼ਾਰ ਰੁਪਏ ਡਰੱਗ ਮਨੀ, 54 ਗ੍ਰਾਮ ਹੈਰੋਇਨ, 520 ਨਸ਼ੀਲੇ ਕੈਪਸੂਲ, 430 ਨਸ਼ੀਲੀਆਂ ਗੋਲੀਆਂ ਤੇ ਇਕ ਕੰਡਾ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।