ਕਿਸਾਨਾਂ 'ਤੇ ਕੀਤੀ ਕਾਰਵਾਈ ਨਿੰਦਣਯੋਗ - ਸਾਂਸਦ ਚਰਨਜੀਤ ਸਿੰਘ ਚੰਨੀ

ਨਵੀਂ ਦਿੱਲੀ, 21 ਮਾਰਚ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ 'ਤੇ ਰਾਤੋਂ-ਰਾਤ ਕੀਤੀ ਕਾਰਵਾਈ ਦੀ ਸਖਤ ਨਿਖੇਧੀ ਕਰਦਾ ਹਾਂ। ਸਰਕਾਰ ਨੂੰ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਮੀਟਿੰਗ ਤੋਂ ਬਾਅਦ ਰਸਤੇ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਹਿਰਾਸਤ ਵਿਚ ਲੈਣਾ ਬਿਲਕੁਲ ਗਲਤ ਹੈ।