ਰਾਜਪੁਰਾ-ਅੰਬਾਲਾ ਹਾਈਵੇ 'ਤੇ ਭਿਆਨਕ ਹਾਦਸਾ : ਡੇਢ ਦਰਜਨ ਵਿਅਕਤੀ ਜ਼ਖਮੀ

ਰਾਜਪੁਰਾ, 21 ਮਾਰਚ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਹਾਈਵੇ ਉਤੇ ਸ਼ੰਭੂ ਨੇੜੇ ਅੱਜ ਦੇਰ ਸ਼ਾਮ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮੌਕੇ ਉਤੇ ਹਾਜ਼ਰ ਲੋਕਾਂ ਦੇ ਦੱਸਣ ਮੁਤਾਬਕ ਇਕ ਟਰੱਕ ਨੇ ਕਈ ਕਾਰਾਂ ਅਤੇ ਹੋਰ ਵਾਹਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਇਸ ਕਾਰਨ ਡੇਢ ਦਰਜਨ ਦੇ ਕਰੀਬ ਲੋਕ ਫੱਟੜ ਹੋ ਗਏ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਭੇਜਿਆ ਗਿਆ ਹੈ। ਸਿਵਲ ਹਸਪਤਾਲ ਰਾਜਪੁਰਾ ਲਿਆਂਦੇ ਗਏ ਮਰੀਜ਼ਾਂ ਨੂੰ ਸੀਰੀਅਸ ਵੇਖਦੇ ਹੋਏ ਪਟਿਆਲਾ ਤੇ ਚੰਡੀਗੜ੍ਹ ਵਿਖੇ ਰੈਫਰ ਕੀਤਾ ਜਾ ਰਿਹਾ ਹੈ।