JALANDHAR WEATHER

ਲੋਪੋਕੇ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ, (ਅੰਮ੍ਰਿਤਸਰ), 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਡੀ.ਜੀ.ਪੀ. ਪੰਜਾਬ ਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਵਲੋਂ 22 ਕਰੋੜ 50 ਲੱਖ ਦੀ ਹੈਰੋਇਨ ਸਮੇਤ ਇਕ ਸਮਗਲਰ ਨੂੰ ਕਾਬੂ ਕਰਨ ਦੀ ਖਬਰ ਹੈ। ਜਾਣਕਾਰੀ ਅਨੁਸਾਰ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਪੁਲਿਸ ਪਾਰਟੀ ਨਾਲ ਪਿੰਡ ਸਹੂਰਾ ਨੂੰ ਜਾ ਰਹੇ ਸੀ। ਇਕ ਮੋਨਾ ਵਿਅਕਤੀ ਪਿੱਠੂ ਬੈਗ (ਕਿੱਟ) ਪਾਈ ਸੜਕੇ ਸੜਕੇ ਆਉਂਦਾ ਵਿਖਾਈ ਦਿੱਤਾ। ਸ਼ੱਕ ਪੈਣ ’ਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 4 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਕਥਿਤ ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਲਵ ਪੁੱਤਰ ਸ਼ਮਸ਼ੇਰ ਸਿੰਘ ਪਿੰਡ ਸਹੂਰਾ ਵਜੋਂ ਹੋਈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ