ਸਾਬਕਾ ਸੈਨਿਕਾਂ ਦੇ ਨਾਲ ਡੀ.ਸੀ. ਨੂੰ ਮੰਗ ਪੱਤਰ ਦੇਣ ਪੁੱਜੇ ਪ੍ਰਨੀਤ ਕੌਰ


ਪਟਿਆਲਾ, 22 ਮਾਰਚ- ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ ਮਾਰਕੁੱਟ ਦੇ ਮਾਮਲੇ ਵਿਚ ਅੱਜ ਭਾਜਪਾ ਆਗੂ ਪ੍ਰਨੀਤ ਕੌਰ, ਸਾਬਕਾ ਸੈਨਿਕਾਂ ਦੇ ਨਾਲ, ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਇਕ ਮੰਗ ਪੱਤਰ ਦੇਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਹੋਇਆ ਉਹ ਸੱਚਮੁੱਚ ਗਲਤ ਹੈ। ਕੋਈ ਵੀ ਇਸ ਨੂੰ ਮੁਆਫ਼ ਨਹੀਂ ਕਰੇਗਾ, ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਇਕ ਐਸ.ਆਈ.ਟੀ. ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਉਸ ਐਸ.ਆਈ.ਟੀ. ਵਿਚ ਇਕ ਸੀਨੀਅਰ ਫੌਜ ਅਧਿਕਾਰੀ ਵੀ ਹੋਣਾ ਚਾਹੀਦਾ ਹੈ ਤੇ ਇਸ ਦੀ ਸਹੀ ਜਾਂਚ ਹੋਣੀ ਚਾਹੀਦੀ ਹੈ।