ਪਾਣੀ ਸੱਭਿਆਤਾਵਾਂ ਦੀ ਹੈ ਜੀਵਨ ਰੇਖਾ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸ਼ਵ ਜਲ ਦਿਵਸ ਦੇ ਮੌਕੇ ’ਤੇ ਪਾਣੀ ਦੀ ਸੰਭਾਲ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸੱਭਿਅਤਾ ਵਿਚ ਪਾਣੀ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਅਨਮੋਲ ਸਰੋਤ ਦੀ ਰੱਖਿਆ ਲਈ ਸਮੂਹਿਕ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਸਭਿਅਤਾਵਾਂ ਦੀ ਜੀਵਨ ਰੇਖਾ ਰਿਹਾ ਹੈ ਅਤੇ ਇਸ ਲਈ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਦੀ ਰੱਖਿਆ ਕਰਨਾ ਵਧੇਰੇ ਮਹੱਤਵਪੂਰਨ ਹੈ।