JALANDHAR WEATHER

ਬਾਬਾ ਲੱਧਾ ਜੀ ਦੇ ਅਸਥਾਨ ਦੇ ਮੁੱਖ ਸੇਵਾਦਾਰ ਦੀ ਖੂਹ ’ਚੋਂ ਮਿਲੀ ਲਾਸ਼

ਘੁਮਾਣ, 22 ਮਾਰਚ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਦੇ ਸਖੋਵਾਲ ਵਿਖੇ ਭਗਤ ਨਾਮਦੇਵ ਜੀ ਦੇ ਭਗਤ ਬਾਬਾ ਲੱਧਾ ਜੀ ਦੇ ਅਸਥਾਨ ’ਤੇ ਮੁੱਖ ਸੇਵਾਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਬਾਬਾ ਰਿਸ਼ੀ ਰਾਮ ਦੀ ਨੇੜਲੇ ਖੂਹ ਵਿਚੋਂ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮੌਕੇ ’ਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਗਈਆਂ। ਘੁਮਾਣ ਪੁਲਿਸ ਵਲੋਂ ਪਹੁੰਚ ਕੇ ਲਾਸ਼ ਨੂੰ ਖੂਹ ਵਿਚੋਂ ਬਾਹਰ ਕਢਵਾਇਆ ਗਿਆ । ਸਥਾਨਕ ਲੋਕਾਂ ਨੇ ਕਿਹਾ ਕਿ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਪੁਲਿਸ ਵਲੋਂ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ