ਅੰਮ੍ਰਿਤਸਰ ’ਚ ਹਿਮਾਚਲ ਦੀਆਂ ਚਾਰ ਬੱਸਾਂ ’ਤੇ ਲਿਖੇ ਖਾਲਿਸਤਾਨ ਨਾਅਰੇ, ਸ਼ੀਸ਼ੇ ਵੀ ਤੋੜੇ

ਅੰਮ੍ਰਿਤਸਰ, 22 ਮਾਰਚ (ਗਗਨਦੀਪ ਸ਼ਰਮਾ)- ਅੰਮ੍ਰਿਤਸਰ ’ਚ ਬੀਤੀ ਰਾਤ ਹਿਮਾਚਲ ਪ੍ਰਦੇਸ਼ ਦੀਆਂ ਚਾਰ ਬੱਸਾਂ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਅਤੇ ਸ਼ੀਸ਼ਿਆਂ ਦੀ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਇਨ੍ਹਾਂ ਬੱਸਾਂ ਤੋਂ ਖਾਲਿਸਤਾਨ ਦੇ ਨਾਅਰੇ ਮਿਟਾ ਦਿੱਤੇ ਗਏ ਹਨ ਅਤੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਸੰਬੰਧੀ ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।