ਅਜਨਾਲਾ ਥਾਣਾ ਹਿੰਸਾ ਮਾਮਲੇ ਵਿਚ ਪੁਲਿਸ ਵਲੋਂ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ

ਅਜਨਾਲਾ, (ਅੰਮ੍ਰਿਤਸਰ), 22 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਵਿਖੇ 23 ਫਰਵਰੀ 2023 ਨੂੰ ਵਾਪਰੀ ਹਿੰਸਾ ਮਾਮਲੇ ਵਿਚ ਅਜਨਾਲਾ ਪੁਲਿਸ ਵਲੋਂ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵਲੋਂ ਹਿਰਾਸਤ ਵਿਚ ਲਿਆ ਨੌਜਵਾਨ ਕੋਟਕਪੂਰਾ ਨੇੜਲੇ ਇਕ ਪਿੰਡ ਦਾ ਦੱਸਿਆ ਜਾ ਰਿਹਾ ਹੈ ਜੋ ਕਿ ਲੰਬੇ ਸਮੇਂ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜਿਆ ਹੋਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਅਮਨਾ ਦੀਪ ਸਿੱਧੂ ਵਜੋਂ ਹੋਈ ਹੈ।