JALANDHAR WEATHER

ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੂੰ ਪੁਲਿਸ ਨੇ ਕੀਤਾ ਘਰ ਅੰਦਰ ਬੰਦ

ਰਾਜਾਸਾਂਸੀ, (ਅੰਮ੍ਰਿਤਸਰ), 22 ਮਾਰਚ (ਹਰਦੀਪ ਸਿੰਘ ਖੀਵਾ)- ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੂੰ ਪੰਜਾਬ ਪੁਲਿਸ ਵਲੋਂ ਘਰ ਵਿਚ ਬੰਦ ਕੀਤਾ ਹੋਇਆ ਹੈ। ਇਸ ਸੰਬੰਧੀ ਸਿਰਸਾ ਨੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਹ ਦਿਲ ਦੀ ਬਿਮਾਰੀ ਅਤੇ ਸ਼ੂਗਰ ਦੇ ਮਰੀਜ਼ ਹਨ ਤੇ ਦਵਾਈ ਲੈਣ ਤੋਂ ਵੀ ਪੁਲਿਸ ਨੇ ਰੋਕਿਆ। ਉਹਨਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਤੜਕੇ ਘਰੋਂ ਪੁਲਿਸ ਨੇ ਬਿਨਾਂ ਵਜਾ ਚੁੱਕਿਆ ਤੇ ਬਾਅਦ ਵਿਚ ਥਾਣੇ ਵਿਚ ਨਜਾਇਜ਼ ਤੌਰ ’ਤੇ ਬਿਠਾਏ ਰੱਖਿਆ। ਇਸ ਦੌਰਾਨ ਘਰ ਵਿਚ ਬੰਦ ਸਿਰਸਾ ਨੂੰ ਕਿਸਾਨ ਮਿਲਣ ਆਏ ਤੇ ਸਿਰਸਾ ਸਮੇਤ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ