ਅਜਨਾਲਾ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਨੌਜਵਾਨ ਨੂੰ ਅਦਾਲਤ ਵਿਚ ਕੀਤਾ ਪੇਸ਼, ਤਿੰਨ ਦਿਨ ਦਾ ਮਿਲਿਆ ਰਿਮਾਂਡ


ਅਜਨਾਲਾ, (ਅੰਮ੍ਰਿਤਸਰ), 22 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਫਰਵਰੀ 2023 ਵਿਚ ਵਾਪਰੀ ਅਜਨਾਲਾ ਹਿੰਸਾ ਮਾਮਲੇ ਵਿਚ ਅਜਨਾਲਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੌਜਵਾਨ ਅਮਨਦੀਪ ਸਿੰਘ ਵਾਸੀ ਪਿੰਡ ਪੰਜਗਰਾਈ ਕਲਾਂ (ਫਰੀਦਕੋਟ) ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। , ਜਿਥੇ ਅਦਾਲਤ ਵਲੋਂ ਉਸ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਵਲੋਂ ਸਾਂਝੀ ਕੀਤੀ ਗਈ।