ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਪੰਜ ਮੈਂਬਰੀ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਖੋਲਿਆ ਦਫ਼ਤਰ

ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਦੁਆਰਾ ਬੀਤੇ ਦਿਨੀਂ ਆਰੰਭ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਵਿਖੇ ਭਰਤੀ ਲਈ ਦਫ਼ਤਰ ਖੋਲਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਨਾ ਤੇ ਬੀਬੀ ਕਿਰਨਜੋਤ ਕੌਰ, ਸੀਨੀਅਰ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਸਮੇਤ ਹੋਰ ਅਕਾਲੀ ਆਗੂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇਕ ਵਿਅਕਤੀ ਦਾ ਨਹੀਂ ਬਲਕਿ ਇਕ ਸੰਸਥਾ ਹੈ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਵਲੋਂ ਸ਼ੁਰੂ ਭਰਤੀ ਮੁਹਿੰਮ ਨੂੰ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।