ਸ਼ਹੀਦ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮਨਾਉਣ ਸਬੰਧੀ ਉਗਰਾਹਾਂ ਜਥੇਬੰਦੀ ਵਲੋਂ ਮੀਟਿੰਗ

ਦਿੜ੍ਹਬਾ ਮੰਡੀ, 22 ਮਾਰਚ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਆਗੂਆਂ ਦੀ ਮੀਟਿੰਗ ਬਲਾਕ ਪ੍ਰਧਾਨ ਭਰਭੂਰ ਸਿੰਘ ਮੌੜਾਂ ਅਤੇ ਬਲਾਕ ਆਗੂ ਅਮਨਦੀਪ ਸਿੰਘ ਮਹਿਲਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਜੀ ਦੇ ਹਸਪਤਾਲ ਦੇ ਪਾਰਕ ਵਿਖੇ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਦਿੜ੍ਹਬਾ ਦੇ ਆਗੂ ਹਰਜੀਤ ਸਿੰਘ ਮਹਿਲਾਂ ਨੇ ਕਿਹਾ ਕਿ 23 ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਮਨਾਇਆ ਜਾ ਰਿਹਾ ਹੈ।