ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਵਲੋਂ ਜਸਟਿਸ ਯਸ਼ਵੰਤ ਵਰਮਾ ਨੂੰ ਫ਼ੋਨ 'ਤੇ ਸਾਰੇ ਸੰਚਾਰ ਨੂੰ ਸੁਰੱਖਿਅਤ ਰੱਖਣ ਦੀ ਹਦਾਇਤ

ਨਵੀਂ ਦਿੱਲੀ, 23 ਮਾਰਚ - ਦਿੱਲੀ ਹਾਈ ਕੋਰਟ ਦੇ ਮੁੱਖ ਜੱਜ, ਦੇਵੇਂਦਰ ਕੁਮਾਰ ਉਪਾਧਿਆਏ ਨੇ ਜਸਟਿਸ ਯਸ਼ਵੰਤ ਵਰਮਾ ਨੂੰ ਭਾਰਤ ਦੇ ਮੁੱਖ ਜੱਜ (ਸੀਜੇਆਈ) ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਆਪਣੇ ਫ਼ੋਨ 'ਤੇ ਸਾਰੇ ਸੰਚਾਰ ਨੂੰ ਸੁਰੱਖਿਅਤ ਰੱਖਣ ਦੀ ਹਦਾਇਤ ਕੀਤੀ; ਇਸ ਵਿਚ ਗੱਲਬਾਤ, ਸੁਨੇਹੇ ਅਤੇ ਡੇਟਾ ਸ਼ਾਮਿਲ ਸੀ।ਜਸਟਿਸ ਵਰਮਾ ਨੇ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੂੰ ਦਿੱਤੇ ਇਕ ਬਿਆਨ ਵਿਚ, ਨਕਦੀ ਵਸੂਲੀ ਦੀ ਘਟਨਾ ਵਿਚ ਉਨ੍ਹਾਂ ਨੂੰ ਸ਼ਾਮਿਲ ਕਰਨ ਵਾਲੇ ਦੋਸ਼ਾਂ ਦਾ ਖੰਡਨ ਕੀਤਾ।