JALANDHAR WEATHER

ਐਸ.ਐਚ.ਓ. ਅਤੇ ਸੀਨੀਅਰ ਕਾਂਸਟੇਬਲ ਦੀ ਮੁਅੱਤਲੀ ਤੋਂ ਬਾਅਦ, ਪੀੜਤ ਪਰਿਵਾਰ ਨੇ ਕੀਤੇ ਮਹੱਤਵਪੂਰਨ ਖ਼ੁਲਾਸੇ

ਜਲੰਧਰ , 23 ਮਾਰਚ -ਪੰਜਾਬ ਦੇ ਜਲੰਧਰ ਛਾਉਣੀ ਵਿਚ ਇਕ ਨੌਜਵਾਨ ਦੇ ਖੁਦਕੁਸ਼ੀ ਮਾਮਲੇ ਵਿਚ, ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਸੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਤੋਂ 35 ਹਜ਼ਾਰ ਰੁਪਏ ਰਿਸ਼ਵਤ ਲਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਵਾਇਰਲ ਵੀਡੀਓ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਸਟੇਸ਼ਨ ਇੰਚਾਰਜ ਹਰਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ। ਇਸ ਕਾਰਵਾਈ ਤੋਂ ਕੁਝ ਘੰਟਿਆਂ ਬਾਅਦ, ਪਰਿਵਾਰ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਈ ਮਹੱਤਵਪੂਰਨ ਖ਼ੁਲਾਸੇ ਕੀਤੇ। ਪਰਿਵਾਰ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਹੈਰੀ ਨੂੰ ਥਾਣੇ ਬੁਲਾਇਆ ਅਤੇ ਉਸ 'ਤੇ ਤਸ਼ੱਦਦ ਢਾਹਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ