ਆਈ.ਪੀ.ਐਲ. 2025 : ਮੁੰਬਈ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਟੀਚਾ

ਚੇਨਈ, 23 ਮਾਰਚ - ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 156 ਦੌੜਾਂ ਦਾ ਟੀਚਾ ਦਿੱਤਾ ਹੈ। ਅੱਜ ਆਈ.ਪੀ.ਐਲ. 2025 ਦਾ ਤੀਜਾ ਮੈਚ ਮੁੰਬਈ ਅਤੇ ਚੇਨਈ ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ, ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਮੁੰਬਈ ਇੰਡੀਅਨਜ਼ ਨੇ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 155 ਦੌੜਾਂ ਬਣਾਈਆਂ। ਸੀ.ਐਸ.ਕੇ. ਲਈ ਨੂਰ ਅਹਿਮਦ ਨੇ ਚਾਰ ਅਤੇ ਖਲੀਲ ਅਹਿਮਦ ਨੇ ਤਿੰਨ ਵਿਕਟਾਂ ਲਈਆਂ। ਉਸ ਤੋਂ ਇਲਾਵਾ, ਨਾਥਨ ਐਲਿਸ ਅਤੇ ਰਵੀਚੰਦਰਨ ਅਸ਼ਵਿਨ ਨੂੰ ਇਕ-ਇਕ ਸਫਲਤਾ ਮਿਲੀ।