JALANDHAR WEATHER

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਬੀਤੇ ਦਿਨ ਤੋਂ ਸ਼ੁਰੂ ਹੋਈ ਗੋਲੀਬਾਰੀ ਅੱਜ ਵੀ ਜਾਰੀ

ਸ੍ਰੀਨਗਰ, 24 ਮਾਰਚ- ਅੱਜ ਸਵੇਰੇ ਜੰਮੂ ਦੇ ਕਠੂਆ ਵਿਚ ਕੰਟਰੋਲ ਰੇਖਾ ਦੇ ਨੇੜੇ ਹੀਰਾਨਗਰ ਸੈਕਟਰ ਵਿਚ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਤੋਂ ਪਹਿਲਾਂ ਐਤਵਾਰ ਸ਼ਾਮ 6:30 ਵਜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਸੀ। ਲਗਭਗ ਤਿੰਨ ਘੰਟੇ ਚੱਲੀ ਇਹ ਮੁਠਭੇੜ ਘੱਟ ਰੌਸ਼ਨੀ ਕਾਰਨ ਰੋਕ ਦਿੱਤੀ ਗਈ ਸੀ ਤੇ ਅੱਜ ਸਵੇਰੇ ਕਾਰਵਾਈ ਦੁਬਾਰਾ ਸ਼ੁਰੂ ਹੋਈ। ਇਲਾਕੇ ਵਿਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਇਸ ਖੇਤਰ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਨੂੰ ਵੀ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੰਟਰੋਲ ਰੇਖਾ ਤੋਂ ਲਗਭਗ 5 ਕਿਲੋਮੀਟਰ ਦੂਰ ਸਾਨਿਆਲ ਪਿੰਡ ਵਿਚ 4-5 ਅੱਤਵਾਦੀਆਂ ਦੇ ਲੁਕੇ ਹੋਣ ਦੀਆਂ ਰਿਪੋਰਟਾਂ ਸਨ। ਇਸ ਤੋਂ ਬਾਅਦ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਫਿਰ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ