ਸੰਸਦ ਦੇ ਬਜਟ ਸੈਸ਼ਨ ਦਾ ਅੱਜ 9ਵਾਂ ਦਿਨ

ਨਵੀਂ ਦਿੱਲੀ, 24 ਮਾਰਚ- ਅੱਜ ਸੰਸਦ ਵਿਚ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ 9ਵਾਂ ਦਿਨ ਹੈ। ਵਕਫ਼ ਬਿੱਲ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿਚ ਹੰਗਾਮਾ ਹੋ ਸਕਦਾ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਈਦ ਤੋਂ ਬਾਅਦ ਵਕਫ਼ ਬਿੱਲ ਪੇਸ਼ ਕਰ ਸਕਦੀ ਹੈ। ਹੁਣ ਬਜਟ ਸੈਸ਼ਨ ਦੀ ਕਾਰਵਾਈ ਵਿਚ ਸਿਰਫ਼ 10 ਦਿਨ ਬਾਕੀ ਹਨ। ਇਹ ਸੈਸ਼ਨ 4 ਅਪ੍ਰੈਲ ਨੂੰ ਸਮਾਪਤ ਹੋਵੇਗਾ। ਰੇਲਵੇ (ਸੋਧ ਬਿੱਲ) 2024 ਨੂੰ ਰਾਜ ਸਭਾ ਨੇ 10 ਮਾਰਚ ਨੂੰ ਪਾਸ ਕਰ ਦਿੱਤਾ ਸੀ। ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ-2025 11 ਮਾਰਚ ਨੂੰ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਸੀ। ਬਜਟ ਸੈਸ਼ਨ ਦੇ ਅੱਠਵੇਂ ਦਿਨ ਸ਼ੁੱਕਰਵਾਰ ਨੂੰ, ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਕੰਮਕਾਜ ’ਤੇ ਚਰਚਾ ਦਾ ਜਵਾਬ ਦਿੱਤਾ ਸੀ।