ਸੂਬਾ ਸਰਕਾਰ ਤੋਂ ਨਹੀਂ ਹੈ ਕੋਈ ਉਮੀਦ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 24 ਮਾਰਚ- ਅੱਜ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ। ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗ੍ਰਹਿ ਮੰਤਰਾਲੇ ਵਲੋਂ ਨਾਮਜ਼ਦ ਉਮੀਦਵਾਰ ਹਨ।