JALANDHAR WEATHER

ਡੱਲੇਵਾਲ ਦੀ ਗ੍ਰਿਫਤਾਰੀ ਹੈ ਗੈਰ-ਕਾਨੂੰਨੀ- ਹਾਈ ਕੋਰਟ

ਚੰਡੀਗੜ੍ਹ, 24 ਮਾਰਚ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਦਾਇਰ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿਚ ਨਹੀਂ ਰੱਖਿਆ ਗਿਆ ਹੈ। ਡੱਲੇਵਾਲ ਦੀ ਸਹਿਮਤੀ ਨਾਲ ਹੀ ਉਨ੍ਹਾਂ ਨੂੰ ਪਟਿਆਲਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਉਸ ਦੇ ਪਰਿਵਾਰ ਨੂੰ ਮਿਲਣ ਦਿੱਤਾ ਜਾਵੇ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ