ਅੱਜ ਕਰੀਬ 450 ਕਿਸਾਨ ਕੀਤੇ ਜਾ ਸਕਦੇ ਹਨ ਰਿਹਾਅ- ਆਈ.ਜੀ. ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 24 ਮਾਰਚ- ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 800 ਕਿਸਾਨ ਪਹਿਲਾਂ ਹੀ ਰਿਹਾਅ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਨੇ 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਅਤੇ ਡਾਕਟਰੀ ਸਥਿਤੀਆਂ ਵਾਲੀਆਂ ਔਰਤਾਂ ਨੂੰ ਵੀ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਅੱਜ ਲਗਭਗ 450 ਹੋਰ ਕਿਸਾਨਾਂ ਨੂੰ ਰਿਹਾਅ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੇ ਮੁੱਦੇ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ, ਪੰਜਾਬ ਸਰਕਾਰ ਨੇ ਤਿੰਨ ਐਫ਼.ਆਈ.ਆਰ. ਦਰਜ ਕੀਤੀਆਂ ਹਨ ਅਤੇ ਐਸ.ਪੀ. ਜਸਬੀਰ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ ਤੇ ਕਿਸਾਨ ਗੁੰਮ ਹੋਈਆਂ ਚੀਜ਼ਾਂ ਦੀ ਰਿਪੋਰਟ ਕਰ ਸਕਦੇ ਹਨ।