ਸੂਬਾ ਸਰਕਾਰ ਨੇ ਕੇਂਦਰ ਦੀ ਸ਼ਹਿ ’ਤੇ ਕੀਤੀ ਕਿਸਾਨਾਂ ਨਾਲ ਮਾੜੀ- ਕਿਸਾਨ ਆਗੂ
ਮੋਹਾਲੀ, 24 ਮਾਰਚ (ਸੰਦੀਪ)- ਕਿਸਾਨ ਜਥੇਬੰਦੀਆਂ ਵਲੋਂ ਸ੍ਰੀ ਅੰਬ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਇਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਦੀ ਸ਼ਹਿ ’ਤੇ ਕਿਸਾਨਾਂ ਨਾਲ ਮਾੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟਰੈਕਟਰ ਟਰਾਲੀਆਂ ਤੇ ਹੋਰ ਕੀਮਤੀ ਸਾਮਾਨ ਚੋਰੀ ਹੋ ਗਿਆ ਤੇ ਇਸ ਸੰਬੰਧੀ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 27 ਤਾਰੀਖ਼ ਨੂੰ ਨਥਾਣਾ ਸਾਹਿਬ ਵਿਚ ਇਕ ਰੈਲੀ ਕੀਤੀ ਜਾਵੇਗੀ।