25 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਤਿੰਨ ਦੋਸ਼ੀ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਥਾਨਕ ਬਠਿੰਡਾ ਰੋਡ ਵਾਸੀ ਪਰਮਜੀਤ ਸਿੰਘ ਨੂੰ ਇਕ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਉਤੇ ਧਮਕੀ ਭਰੀ ਫਿਰੌਤੀ ਦੀ ਕਾਲ ਪ੍ਰਾਪਤ ਹੋਈ, ਜਿਸ ਵਿਚ ਅਣਜਾਣ ਵਿਅਕਤੀ ਨੇ 25 ਲੱਖ ਰੁਪਏ ਦੀ ਮੰਗ ਕੀਤੀ ਤੇ ਰਕਮ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਦੇ ਆਧਾਰ ਉਤੇ ਕੰਮ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਸ਼ਿਕਾਇਤਕਰਤਾ ਦੇ ਨੇੜਲੇ ਘਰ ਦੇ ਹਨ, ਜਿਸ ਵਿਚ ਇਕ ਭਤੀਜਾ, ਭਾਣਜਾ ਅਤੇ ਉਸ ਦਾ ਸਾਥੀ ਸ਼ਾਮਿਲ ਹੈ।