JALANDHAR WEATHER

ਹੈਰੋਇਨ, 40 ਹਜ਼ਾਰ ਡਰੱਗ ਮਨੀ ਤੇ ਨਸ਼ੀਲੇ ਸੀਰਪ ਸਣੇ ਤਿੰਨ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਰਣਜੀਤ ਸਿੰਘ ਢਿੱਲੋਂ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮਾਮਲਿਆਂ ਵਿਚ 100 ਗ੍ਰਾਮ ਹੈਰੋਇਨ, 40 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 45 ਨਸ਼ੀਲੇ ਸੀਰਪ ਬਰਾਮਦ ਕੀਤੇ ਹਨ। ਇਹ ਖੁਲਾਸਾ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਕੀਤਾ। ਇਨ੍ਹਾਂ ਮਾਮਲਿਆਂ ਵਿਚ ਸੁਖਵਿੰਦਰ ਸਿੰਘ ਪਿੰਡ ਸਰਾਵਾਂ ਬੋਦਲਾਂ, ਮਨਜੀਤ ਕੌਰ ਪਿੰਡ ਭੋਖੜਾ ਜ਼ਿਲ੍ਹਾ ਬਠਿੰਡਾ ਅਤੇ ਜਸ਼ਨਦੀਪ ਸਿੰਘ ਵਾਸੀ ਗਿੱਦੜਬਾਹਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ