ਜਵਾਈ ਵਲੋਂ ਸੱਸ ਦੀ ਗੋਲੀ ਮਾਰ ਕੇ ਹੱਤਿਆ

ਤਰਨਤਾਰਨ, 24 ਮਾਰਚ (ਹਰਿੰਦਰ ਸਿੰਘ)-ਤਰਨਤਾਰਨ ਦੇ ਨਜ਼ਦੀਕੀ ਪਿੰਡ ਬਾਕੀਪੁਰ ਵਿਖੇ ਪ੍ਰਾਈਵੇਟ ਸਕਿਓਰਿਟੀ ਗਾਰਡ ਵਜੋਂ ਕੰਮ ਕਰਦੇ ਇਕ ਵਿਅਕਤੀ ਨੇ ਸਹੁਰੇ ਘਰ ਆ ਕੇ ਗੋਲੀ ਮਾਰ ਕੇ ਆਪਣੀ ਸੱਸ ਦਾ ਕਤਲ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਫ਼ਰਾਰ ਹੋ ਗਿਆ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਨਿਸ਼ਾਨ ਸਿੰਘ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤਾ ਹੈ।