JALANDHAR WEATHER

ਪਰਾਲੀ ਸੰਬੰਧੀ ਫੈਲਾਈ ਜਾਂਦੀ ਗਲਤ ਜਾਣਕਾਰੀ ਪੈਦਾ ਕਰਦੀ ਹੈ ਸਮੱਸਿਆ- ਅਮਨ ਅਰੋੜਾ

ਚੰਡੀਗੜ੍ਹ, 25 ਮਾਰਚ- ਸੈਸ਼ਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪੰਜਾਬ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਦੇ ਭਾਸ਼ਣ ਨਾਲ ਹੋਈ। ਅਮਨ ਅਰੋੜਾ ਨੇ ਪਹਿਲਾਂ ਪੀ.ਐਸ.ਪੀ.ਸੀ.ਐਲ. ਬਾਰੇ ਜਵਾਬ ਦਿੱਤਾ ਅਤੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਸੋਲਰ ਪੰਪ ਅਲਾਟ ਕਰ ਰਹੇ ਹਾਂ। ਇਸ ਦੀ ਗਿਣਤੀ ਲਗਭਗ 1600 ਹੋਵੇਗੀ। ਜਿਸ ਵਿਚ ਕਿਸਾਨ ਜੋ ਵੀ ਬਿਜਲੀ ਵਰਤਦਾ ਹੈ, ਉਹ ਠੀਕ ਹੈ। ਨਹੀਂ ਤਾਂ, ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੁਆਰਾ ਪੈਦਾ ਕੀਤੀ ਜਾਣ ਵਾਲੀ ਵਾਧੂ ਬਿਜਲੀ ਲਈ ਪੈਸੇ ਦੇਵੇਗੀ। ਸਪੀਕਰ ਨੇ ਪਰਾਲੀ ਤੋਂ ਬਿਜਲੀ ਪੈਦਾ ਕਰਨ ਦੇ ਮੁੱਦੇ ’ਤੇ ਇਕ ਸਵਾਲ ਪੁੱਛਿਆ ਜਿਸ ਤੋਂ ਬਾਅਦ ਸਪੀਕਰ ਕੁਲਵੰਤ ਸਿੰਘ ਸੰਧਾਵਾ ਨੇ ਕਿਹਾ ਕਿ ਪਰਾਲੀ ਦੇ ਮੁੱਦੇ ਨੂੰ ਹੱਲ ਕਰਨ ਲਈ ਸੂਬੇ ਵਿਚ ਜੋ ਪਲਾਂਟ ਲਗਾਏ ਗਏ ਹਨ, ਸਾਨੂੰ ਉਨ੍ਹਾਂ ’ਤੇ ਵੀ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਪਰਾਲੀ ਦੀ ਸਮੱਸਿਆ ਦਾ ਵੀ ਹੱਲ ਹੋ ਸਕੇ। ਇਸ ’ਤੇ ਮੰਤਰੀ ਅਰੋੜਾ ਨੇ ਜਵਾਬ ਦਿੱਤਾ ਕਿ ਪਰਾਲੀ ਨੂੰ ਲੈ ਕੇ ਸਾਨੂੰ ਜੋ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹ ਇਹ ਹੈ ਕਿ ਇਸ ਬਾਰੇ ਕੁਝ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਜਿਸ ਕਾਰਨ ਸਰਕਾਰ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਲਤ ਜਾਣਕਾਰੀ ਦੇ ਕਾਰਨ, ਕਿਸਾਨ ਸਮੂਹਾਂ ਦੁਆਰਾ ਵਿਰੋਧ ਪ੍ਰਦਰਸ਼ਨ ਕੀਤੇ ਜਾਂਦੇ ਹਨ, ਜਿਸ ਕਾਰਨ ਪ੍ਰੋਜੈਕਟਾਂ ਵਿਚ ਦੇਰੀ ਹੁੰਦੀ ਹੈ। ਜੇਕਰ ਅਸੀਂ ਸਥਾਨਕ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦੇਈਏ ਤਾਂ ਇਸ ਨਾਲ ਕਿਸਾਨਾਂ ਅਤੇ ਸਰਕਾਰ ਦੋਵਾਂ ਨੂੰ ਫਾਇਦਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ