JALANDHAR WEATHER

ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਸੜਕ ’ਤੇ ਮੰਤਰੀ ਈ.ਟੀ.ਓ. ਨੇ ਜਵਾਬ ਦਿੱਤਾ

ਚੰਡੀਗੜ੍ਹ, 25 ਮਾਰਚ- ਫ਼ਤਿਹਗੜ੍ਹ ਸਾਹਿਬ ਤੋਂ ਵਿਧਾਇਕ ਲਖਬੀਰ ਸਿੰਘ ਰਾਏ ਵਲੋਂ ਪੁੱਛੇ ਗਏ ਸਵਾਲ ’ਤੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਵਾਬ ਦਿੱਤਾ ਕਿ ਇਸ ਵੇਲੇ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ, ਲਾਂਡਰਾ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਸਰਕਾਰ ਦੇ ਵਿਚਾਰ ਵਿਚ ਕੋਈ ਯੋਜਨਾ ਨਹੀਂ ਹੈ। ਸੜਕ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਇਸ ਸੜਕ ’ਤੇ ਪਛਾਣੇ ਗਏ ਪ੍ਰਮੁੱਖ ਬਲੈਕ ਸਪਾਟਾਂ ਨੂੰ ਸੁਧਾਰਨ ਲਈ ਕਾਰਵਾਈ ਕੀਤੀ ਗਈ ਹੈ। ਜੇਕਰ ਭਵਿੱਖ ਵਿਚ ਅਜਿਹਾ ਕੋਈ ਹੋਰ ਬਲੈਕ ਸਪਾਟ ਦਿਖਾਈ ਦਿੰਦਾ ਹੈ, ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਲਖਬੀਰ ਸਿੰਘ ਨੇ ਕਿਹਾ ਕਿ ਉਕਤ ਸੜਕ ’ਤੇ ਬਹੁਤ ਸਾਰੇ ਉਦਯੋਗ, ਸਕੂਲ ਅਤੇ ਹੋਰ ਮਹੱਤਵਪੂਰਨ ਚੀਜ਼ਾਂ ਹਨ। ਇਸ ਲਈ ਇਸ ਦਾ ਸੁਧਾਰ ਜ਼ਰੂਰੀ ਹੈ। ਵਿਧਾਇਕ ਨੇ ਉਕਤ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਬੇਨਤੀ ਕੀਤੀ। ਇਸ ’ਤੇ ਮੰਤਰੀ ਈ.ਟੀ.ਓ. ਨੇ ਕਿਹਾ ਕਿ ਐਨ.ਐਚ.ਏ.ਆਈ. ਵਲੋਂ ਮੋਹਾਲੀ ਵਾਲੇ ਪਾਸੇ ਤੋਂ ਇਕ ਸੜਕ ਬਣਾਈ ਜਾ ਰਹੀ ਹੈ, ਜਿਸ ਕਾਰਨ ਉਕਤ ਸੜਕ ’ਤੇ ਦਬਾਅ ਘੱਟ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ