JALANDHAR WEATHER

ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਇਕ ਨੌਜਵਾਨ ਦੀ ਮੌਤ

ਕਪੂਰਥਲਾ, 25 ਮਾਰਚ (ਅਮਨਜੋਤ ਸਿੰਘ ਵਾਲੀਆ)- ਗੋਇੰਦਵਾਲ ਸਾਹਿਬ ਰੋਡ ’ਤੇ ਨਵਾਂ ਪਿੰਡ ਗੇਟਵਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਐਸ.ਐਚ.ਓ. ਕਿਰਪਾਲ ਸਿੰਘ ਨੇ ਦੱਸਿਆ ਕਿ ਮਿ੍ਰਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ