JALANDHAR WEATHER

ਪੁਲਿਸ ਵਲੋਂ ਹੈਰੋਇਨ ਤੇ ਅਫੀਮ ਸਮੇਤ 4 ਦੋਸ਼ੀ ਗ੍ਰਿਫਤਾਰ

ਚੋਗਾਵਾਂ/ ਅੰਮ੍ਰਿਤਸਰ, 25 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਤਿੰਦਰ ਸਿੰਘ ਆਈ.ਪੀ.ਐੱਸ., ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਅਤੇ ਸ੍ਰੀ ਮਨਿੰਦਰ ਸਿੰਘ ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਹਰਿੰਦਰ ਸਿੰਘ ਗਿੱਲ ਕਪਤਾਨ (ਇਨਵੈਸਟੀਗੇਸ਼ਨ) ਜੀ ਦੀ ਅਗਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਖ-ਵੱਖ ਮਾਮਲਿਆ ਵਿਚ 515 ਗ੍ਰਾਮ ਹੈਰੋਇਨ, 250 ਗ੍ਰਾਮ ਅਫੀਮ, 2 ਮੋਟਰਸਾਈਕਲਾਂ ਸਮੇਤ 4 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ‌ 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ